Sidhu Model Farms

Sidhu Model Farms Contact information, map and directions, contact form, opening hours, services, ratings, photos, videos and announcements from Sidhu Model Farms, Equestrian Center, Muktsar Bypass, Muktsar.

04/01/2024

...
In a good news for the horse owners and breeders, Punjab Government gave the go-ahead to organise the annual Equine activities to be held from 9th to 16th January at Sri Muktsar Sahib during the upcoming Maghi Mela. Animal Husbandry, Dairy Development and Fisheries Minister Gurmeet Singh Khudian said that Following zero positive cases of Glanders during the surveillance in districts Amritsar, Bathinda and Ludhiana, the state government has decided to lift the ban, allowing horse owners to participate during Maghi Mela. Horse owners from Hoshiarpur cannot participate in this fair as testing is still going on there.

04/01/2024

ਪੰਜਾਬ ਸਰਕਾਰ ਨੇ ਮਾਘੀ ਮੇਲੇ ਦੌਰਾਨ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਦਿੱਤੀ ਪ੍ਰਵਾਨਗੀ

• ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਪਸ਼ੂਧਨ ਮੇਲੇ 'ਚ ਹੁਸ਼ਿਆਰਪੁਰ ਨੂੰ ਛੱਡ ਕੇ ਸੂਬੇ ਭਰ ਦੇ ਘੋੜਾ ਮਾਲਕ ਹਿੱਸਾ ਲੈ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ

• ਚਾਹਵਾਨ ਮਾਲਕ ਆਪਣੇ ਘੋੜਿਆਂ ਦੀ ਗਲੈਂਡਰਜ਼ ਟੈਸਟਿੰਗ ਦੀ ਨੈਗਟਿਵ ਰਿਪੋਰਟ ਲਿਆਉਣਾ ਯਕੀਨੀ ਬਣਾਉਣ: ਪਸ਼ੂ ਪਾਲਣ ਮੰਤਰੀ

ਚੰਡੀਗੜ੍ਹ, 4 ਜਨਵਰੀ:

ਸੂਬੇ ਦੇ ਘੋੜਾ ਮਾਲਕਾਂ ਅਤੇ ਬਰੀਡਰਾਂ ਨੂੰ ਵੱਡੀ ਖੁਸ਼ਖਬਰੀ ਦਿੰਦਿਆਂ ਪੰਜਾਬ ਸਰਕਾਰ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਮੇਲੇ ਦੌਰਾਨ 9 ਤੋਂ 16 ਜਨਵਰੀ ਤੱਕ ਚੱਲਣ ਵਾਲੇ ਪਸ਼ੂਧਨ ਮੇਲੇ ਵਿੱਚ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਤੇਜ਼ੀ ਨਾਲ ਫੈਲਣ ਵਾਲੀ ਇਸ ਜ਼ੂਨੋਟਿਕ ਗਲੈਂਡਰਜ਼ ਬਿਮਾਰੀ ਨੂੰ ਰੋਕਣ ਅਤੇ ਨੈਸ਼ਨਲ ਐਕਸ਼ਨ ਪਲਾਨ ਫ਼ਾਰ ਗਲੈਂਡਰਜ਼ (ਭਾਰਤ ਸਰਕਾਰ) ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਨੇ ਮਈ 2023 ਵਿੱਚ ਘੋੜਿਆਂ ਸਬੰਧੀ ਗਤੀਵਿਧੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਤੋਂ ਘੋੜਿਆਂ ਵਿੱਚ ਗਲੈਂਡਰਜ਼ ਬਿਮਾਰੀ ਫੈਲਣ ਦੀਆਂ ਰਿਪੋਰਟਾਂ ਮਿਲੀਆਂ ਸਨ, ਜਿਸ ਕਾਰਨ ਸੂਬਾ ਸਰਕਾਰ ਨੇ ਘੋੜਿਆਂ ਸਬੰਧੀ ਗਤੀਵਿਧੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਨਿਗਰਾਨੀ ਦੌਰਾਨ ਗਲੈਂਡਰਜ਼ ਦਾ ਕੋਈ ਵੀ ਕੇਸ ਪਾਜ਼ੇਟਿਵ ਨਹੀਂ ਆਇਆ ਹੈ, ਜਿਸ ਕਾਰਨ ਸੂਬਾ ਸਰਕਾਰ ਨੇ ਇਹ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਘੋੜਾ ਮਾਲਕਾਂ ਨੂੰ ਮਾਘੀ ਮੇਲੇ ਦੌਰਾਨ ਪਸ਼ੂਧਨ ਮੇਲੇ ਵਿੱਚ ਹਿੱਸਾ ਲੈਣ ਦੀ ਆਗਿਆ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਹੁਸ਼ਿਆਰਪੁਰ ਦੇ ਘੋੜੇ ਇਸ ਮੇਲੇ ਵਿੱਚ ਹਿੱਸਾ ਨਹੀਂ ਲੈ ਸਕਦੇ ਹਨ ਕਿਉਂਕਿ ਉੱਥੇ ਅਜੇ ਟੈਸਟਿੰਗ ਚੱਲ ਰਹੀ ਹੈ।

ਸ੍ਰੀ ਖੁੱਡੀਆਂ ਨੇ ਦੱਸਿਆ ਕਿ ਚਾਹਵਾਨ ਮਾਲਕਾਂ ਨੂੰ ਹਿੱਸਾ ਲੈ ਰਹੇ ਘੋੜਿਆਂ ਦੀ ਐਨ.ਆਰ.ਡੀ.ਡੀ.ਐਲ. ਜਲੰਧਰ ਜਾਂ ਐਨ.ਆਰ.ਸੀ.ਈ. ਹਿਸਾਰ ਜਾਂ ਸੂਬੇ ਦੁਆਰਾ ਪ੍ਰਵਾਨਿਤ ਡਾਇਗਨੌਸਟਿਕ ਲੈਬ ਤੋਂ ਗਲੈਂਡਰਜ਼ ਟੈਸਟਿੰਗ ਦੀ ਨੈਗੇਟਿਵ ਰਿਪੋਰਟ ਲਿਆਉਣਾ ਯਕੀਨੀ ਬਣਾਉਣਾ ਹੋਵੇਗਾ ਅਤੇ ਇਹ ਰਿਪੋਰਟ 30 ਦਿਨਾਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ।

ਉਨ੍ਹਾਂ ਦੱਸਿਆ ਕਿ ਹਿੱਸਾ ਲੈਣ ਵਾਲੇ ਘੋੜਿਆਂ ਦੇ ਸਾਰੇ ਮਾਲਕਾਂ ਨੂੰ ਸਬੰਧਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦੁਆਰਾ ਤਸਦੀਕਸ਼ੁਦਾ “ਅੰਡਰਟੇਕਿੰਗ” ਲੈ ਕੇ ਆਉਣੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੇਲੇ ਵਾਲੇ ਸਥਾਨ 'ਤੇ ਘੋੜਿਆਂ ਦੀ ਐਂਟਰੀ ਤੋਂ ਪਹਿਲਾਂ ਇਸ ਅੰਡਰਟੇਕਿੰਗ ਦੀ ਜਾਂਚ ਐਨ.ਆਰ.ਡੀ.ਡੀ.ਐਲ., ਜਲੰਧਰ ਅਤੇ ਸਕ੍ਰੀਨਿੰਗ ਕਮੇਟੀ ਦੁਆਰਾ ਕੀਤੀ ਜਾਵੇਗੀ।

ਤਾਰੀਖ ਬੁੱਕ ਕਰ ਲਓ
07/11/2022

ਤਾਰੀਖ ਬੁੱਕ ਕਰ ਲਓ

Horses and Horses Only!!! 🐎🐎🐎
08/06/2022

Horses and Horses Only!!! 🐎🐎🐎

27/05/2022
23/05/2022
17/05/2022

Address

Muktsar Bypass
Muktsar
152026

Website

Alerts

Be the first to know and let us send you an email when Sidhu Model Farms posts news and promotions. Your email address will not be used for any other purpose, and you can unsubscribe at any time.

Share

Nearby pet stores & pet services


Other Muktsar pet stores & pet services

Show All